Breaking
Sat. Apr 18th, 2026

ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ 15 ਤੋਂ 21 ਜਨਵਰੀ ਤੱਕ ਬੰਦ

ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 10 ਤੋਂ 3 ਵਜੇ ਲੱਗਣਗੇ

ਚੰਡੀਗੜ੍ਹ, 14 ਜਨਵਰੀ 2024-ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ ।

ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ‘ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ

By admin

Related Post

Leave a Reply

Your email address will not be published. Required fields are marked *